ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਬੈਡਮਿੰਟਨ ਟੀਮ ਨੇ ਜਿੱਤਿਆ ਸਿਲਵਰ ਮੈਡਲ

ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ-2 ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀਆਂ ਖਿਡਾਰਨਾਂ ਨੇ ਬਿਹਤਰੀਨ ਟੀਮਵਰਕ ਦਾ ਪ੍ਰਦਰਸ਼ਨ ਕੀਤਾ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ-2 ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀਆਂ ਖਿਡਾਰਨਾਂ ਨੇ ਬਿਹਤਰੀਨ ਟੀਮਵਰਕ ਦਾ ਪ੍ਰਦਰਸ਼ਨ ਕੀਤਾ। ਹਰ ਖਿਡਾਰਨ ਨੇ ਪੂਰੇ ਜਜ਼ਬੇ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਨਾਲ ਖੇਡਦਿਆਂ ਟੀਮ ਨੂੰ ਇਹ ਮਾਣਮੱਤੀ ਉਪਲੱਬਧੀ ਦਵਾਈ। ਸਕੂਲ ਦੇ ਮੈਨੇਜਮੈਂਟ, ਪ੍ਰਿੰਸੀਪਲ, ਕੋਚਾਂ ਅਤੇ ਟੀਚਿੰਗ ਸਟਾਫ਼ ਵੱਲੋਂ ਪੂਰੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਇਹ ਉਪਲੱਬਧੀ ਦਰਸਾਉਂਦੀ ਹੈ ਕਿ ਖੇਡਾਂ ਵਿਦਿਆਰਥੀਆਂ ਵਿੱਚ ਫਿਟਨੈੱਸ, ਆਤਮਵਿਸ਼ਵਾਸ, ਅਨੁਸ਼ਾਸਨ, ਤੁਰੰਤ ਫੈਸਲਾ ਲੈਣ ਦੀ ਸਮਰੱਥਾ ਅਤੇ ਟੀਮ ਸਪਿਰਿਟ ਵਰਗੇ ਗੁਣਾਂ ਨੂੰ ਵਿਕਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਵੱਖ-ਵੱਖ ਪੱਧਰਾਂ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਵੀਆਂ ਉਚਾਈਆਂ ਹਾਸਿਲ ਕਰਨ ਦੇ ਮੌਕੇ ਮਿਲ ਸਕਣ।

Author : Malout Live