ਸਿਹਤ ਵਿਭਾਗ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਭੁਪਿੰਦਰ ਸਿੰਘ ਸਟੈਨੋ, ਲੱਕੀ ਕੁਮਾਰ ਕਲਰਕ ਅਤੇ ਨਵ-ਨਿਯੁਕਤ ਡਾਕਟਰ ਡਾ. ਰੀਆ ਬਾਂਸਲ, ਡਾ. ਨਵਨੀਤ ਕੌਰ ਅਤੇ ਡਾ. ਤੀਸ਼ਾ ਸਿੰਘ ਹਾਜ਼ਿਰ ਸਨ।

Author : Malout Live