ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਤਕਰੀਬਨ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਲੰਬੀ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਅਕਾਲੀ ਦਲ ਨਾਲ ਸੰਬੰਧਿਤ ਤਕਰੀਬਨ ਤਿੰਨ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬ ਦੇ ਸ. ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਹ ਸਮਾਗਮ ਭਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਦੇ ਗ੍ਰਹਿ ਵਿਖੇ ਚੇਅਰਮੈਨ ਦਰਸ਼ਨ ਸਿੰਘ ਲੰਬੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਅਕਾਲੀ ਦਲ ਨਾਲ ਸੰਬੰਧਿਤ ਤਕਰੀਬਨ ਤਿੰਨ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬ ਦੇ ਸ. ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਹ ਸਮਾਗਮ ਭਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਦੇ ਗ੍ਰਹਿ ਵਿਖੇ ਚੇਅਰਮੈਨ ਦਰਸ਼ਨ ਸਿੰਘ ਲੰਬੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ. ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ’ਚ ਸ਼ਾਮਿਲ ਹੋਣ ਨਾਲ ਲੰਬੀ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਚੇਅਰਮੈਨ ਗੁਰਬਾਜ ਸਿੰਘ, ਜਸਵਿੰਦਰ ਸਿੰਘ ਸਰਪੰਚ ਭਾਗੂ, ਪਰਮ ਸਰਪੰਚ ਭਾਗੂ, ਗੁਰਦਾਸ ਸਿੰਘ, ਗੁਰਸੇਵਕ ਸਿੰਘ, ਤੋਜੀ ਲੰਬੀ, ਗੁਰਮੀਤ ਸਿੰਘ, ਭਿੰਦਰ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਗੋਰਾ ਗੁਰਪ੍ਰੀਤ ਸਿੰਘ, ਰੇਸਮ ਸਿੰਘ, ਲਛਮਣ ਸਿੰਘ, ਗੁਰਨੇਕ ਸਿੰਘ, ਰਾਮ ਸਿੰਘ, ਬੋਬੀ ਲੰਬੀ, ਬਲਦੇਵ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਬਿੱਲੂ ਖਾਨ, ਗੁਰਮੀਤ ਸਿੰਘ, ਰਾਜ ਪਾਲ ਸਿੰਘ, ਹਰਦੀਪ ਕੌਰ, ਮਲਕੀਤ ਕੌਰ, ਅਮਨਦੀਪ ਕੌਰ, ਰਾਜ ਸਿੰਘ, ਮੱਗਰ ਸਿੰਘ, ਕਾਕਾ ਸਿੰਘ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਬਲਜਿੰਦਰ ਮਿਸਤਰੀ, ਰਾਣੀ ਕੌਰ, ਜੀਵਨ ਰਾਣੀ, ਗਾਂਧੀ ਸਿੰਘ, ਸਿਮਰਦੀਪ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਿਰ ਸਨ।

Author : Malout Live