ਮਲੋਟ ਦੇ ਕਰੀਬ ਦੋ ਦਰਜਨ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਹਲਕਾ ਮਲੋਟ ਦੀ ਸਿਆਸਤ ਵਿੱਚ ਸ਼ੁੱਕਰਵਾਰ ਨੂੰ ਉਸ ਵੇਲੇ ਅਹਿਮ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਕੋਰ ਕਮੇਟੀ ਅਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ, ਸੁਮਿਤ ਦੀ ਪ੍ਰੇਰਣਾ ਸਦਕਾ ਮਲੋਟ ਸ਼ਹਿਰ ਦੇ ਕਰੀਬ ਦੋ ਦਰਜਨ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਮਲੋਟ ਦੀ ਸਿਆਸਤ ਵਿੱਚ ਸ਼ੁੱਕਰਵਾਰ ਨੂੰ ਉਸ ਵੇਲੇ ਅਹਿਮ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਕੋਰ ਕਮੇਟੀ ਅਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ, ਸੁਮਿਤ ਦੀ ਪ੍ਰੇਰਣਾ ਸਦਕਾ ਮਲੋਟ ਸ਼ਹਿਰ ਦੇ ਕਰੀਬ ਦੋ ਦਰਜਨ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਸ਼ਾਮਿਲ ਹੋਣ ਵਾਲਿਆਂ ਵਿੱਚ ਮਨਜੀਤ ਸਿਕਰੀਵਾਲ, ਸੋਨੂੰ ਕੁਮਾਰ, ਹੈਪੀ ਕੁਮਾਰ, ਗੁਲਸ਼ਨ ਕੁਮਾਰ, ਸਾਹਿਲ ਕੁਮਾਰ, ਰਾਜੇਸ਼ ਸਿਕਰੀਵਾਲ, ਅੰਕੁਸ਼ ਕੁਮਾਰ, ਰੋਹਿਤ ਬਹੇਰਵਾਲ, ਰੋਹਿਤ ਕੁਮਾਰ, ਬੱਬਲੂ, ਰਾਹੁਲ ਰਤੀਆ, ਵਿਸ਼ਾਲ ਕੁਮਾਰ ਵੰਸ਼, ਟਿੰਕੂ ਕੁਮਾਰ, ਸੋਮਨਾਥ, ਮੋਨੂੰ, ਸੰਜੂ, ਲਕਸ਼ਮਣ, ਸ਼ਗਨ ਲਾਲ, ਲਵਿਸ਼, ਗੋਲੂ ਕੁਮਾਰ ਅਤੇ ਮੁਕੇਸ਼ ਕੁਮਾਰ ਸਮੇਤ ਹੋਰ ਕਈ ਪਰਿਵਾਰ ਸ਼ਾਮਿਲ ਸਨ।

ਇਸ ਮੌਕੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਰਕਾਰ ਦੀ ਨਾਕਾਮੀ ਤੋਂ ਨਿਰਾਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਵਿਕਾਸ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਨੂੰ ਮੁੜ ਗਤੀ ਮਿਲੇਗੀ। ਇਸ ਮੌਕੇ ਸ. ਸੁਖਿੰਦਰ ਸਿੰਘ ਭੁੱਲਰ, ਅਸ਼ੋਕ ਬਜਾਜ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਯਮੁਨਾ ਸਾਬਕਾ ਐਮ.ਸੀ, ਬਿਸ਼ੰਬਰ ਸਾਬਕਾ ਐਮ.ਸੀ, ਗੁਰਪ੍ਰੀਤ ਸਿੰਘ ਪਿੰਡ ਮਲੋਟ, ਅਸ਼ੋਕ ਮੱਕੜ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਿਰ ਸਨ।

Author : Malout Live