ਕੈਬਨਿਟ ਮੰਤਰੀ ਦੀ ਮੌਜੂਦਗੀ ’ਚ ਦੋ ਦਰਜਨ ਦੇ ਕਰੀਬ ਪਰਿਵਾਰ ਆਪ ਪਾਰਟੀ ’ਚ ਸ਼ਾਮਿਲ
ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਮੌਜੂਦਗੀ ’ਚ ਦੋ ਦਰਜਨ ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨਿਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਖ-ਵੱਖ ਪਾਰਟੀਆਂ ਛੱਡ ਆਪ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਮੌਜੂਦਗੀ ’ਚ ਦੋ ਦਰਜਨ ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨਿਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਖ-ਵੱਖ ਪਾਰਟੀਆਂ ਛੱਡ ਆਪ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਹੀ ਕਈ ਪਰਿਵਾਰ ਆਪ ਪਾਰਟੀ ’ਚ ਸ਼ਾਮਿਲ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਧਰਮ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਦੁਨੀ ਚੰਦ, ਰਵੀ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਸੁੱਖਵੰਤ ਸਿੰਘ ਸਾਬਕਾ ਸਰਪੰਚ, ਹਰਮੀਤ ਸਿੰਘ, ਗੁਰਪਿਆਰ ਸਿੰਘ, ਡਬਲਪ੍ਰੀਤ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਸੁਖਚੈਨ ਸਿੰਘ, ਹਰਮਨ ਸਿੰਘ, ਸੇਵਕ ਸਿੰਘ, ਜਸ਼ਨਦੀਪ ਸਿੰਘ, ਕੁਲਵਿੰਦਰ ਸਿੰਘ ਆਦਿ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਵਿੱਤ ਔਲਖ, ਸੰਦੀਪ ਔਲਖ, ਪਰਮਿੰਦਰ ਕੌਰ, ਗੁਰਵਿੰਦਰ ਜਵੰਦਾ, ਜਗਜੀਤ ਸਿੰਘ ਬਰਾੜ, ਕੁਲਦੀਪ ਸਿੰਘ ਜਵੰਦਾ, ਜਸਮੇਲ ਸਿੰਘ ਜਵੰਦਾ, ਸੁਖਮੰਦਰ ਸਿੰਘ ਸੰਧੂ, ਮਹਿੰਦਰ ਸਿੰਘ ਜਵੰਦਾ, ਗੁਰਪਿਆਸ ਸਿੰਘ ਬਰਾੜ ਆਦਿ ਮੌਜੂਦ ਸਨ।
Author : Malout Live