ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ‘ਚ ਹੋਣ ਜਾ ਰਹੀ NEET ਦੀ ਪ੍ਰੀਖਿਆ ਸੰਬੰਧੀ ਪ੍ਰਬੰਧ ਮੁਕੰਮਲ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ’ਚ 21 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਪੀ.ਐਮ ਸ਼੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ’ਚ 21 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਪੀ.ਐਮ ਸ਼੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸੈਕਟਰ ਅਫ਼ਸਰ ਅਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰੀਖਿਆ ਦੇ ਸੰਬੰਧ ’ਚ 20, 21 ਤੇ 22 ਜੂਨ ਨੂੰ ਵਿਦਿਆਰਥੀਆਂ ਸਮੇਤ ਇੱਕ ਅਟੈਂਡੰਟ ਨੂੰ ਪ੍ਰੀਖਿਆ ਕੇਂਦਰਾਂ ਤੱਕ ਜਾਣ ਤੇ ਵਾਪਿਸ ਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ ਦੀਆਂ ਸਧਾਰਨ ਬੱਸਾਂ ’ਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਦੇਖਣ ਉਪਰੰਤ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰ ’ਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ’ਚ ਹੋ ਸਕੇ।
Author : Malout Live



