ਮਲੋਟ ਦੀ ਅਰਸ਼ਪ੍ਰੀਤ ਕੌਰ ਨੇ ਨੈਸ਼ਨਲ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਨੈਸ਼ਨਲ ਲੈਵਲ ਤੇ ਪ੍ਰਾਪਤ ਕੀਤਾ ਪਹਿਲਾ ਸਥਾਨ

ਕਾਹਨਾ ਡਾਂਸ ਅਕੈਡਮੀ ਬਠਿੰਡਾ ਅਤੇ ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਦੁਆਰਾ ਸਾਂਝੇ ਤੌਰ ਤੇ ਕਰਵਾਏ ਗਏ ਨੈਸ਼ਨਲ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਨੈਸ਼ਨਲ ਲੈਵਲ ਵਿੱਚ ਅਰਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਵਿੱਚ ਆਪਣੇ ਸ਼ਹਿਰ ਮਲੋਟ ਦਾ ਮਾਣ ਵਧਾਇਆ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।

ਮਲੋਟ : ਮਲੋਟ ਦੀ ਰਹਿਣ ਵਾਲੀ ਅਰਸ਼ਪ੍ਰੀਤ ਕੌਰ ਮੌਂਗਾ ਨੇ ਭੰਗੜਾ ਵਿਰਾਸਤ ਅਕੈਡਮੀ ਫਰੀਦਕੋਟ ਵੱਲੋਂ ਕਰਵਾਏ ਗਏ ਰਾਜ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਉਮਰ ਗਰੁੱਪ 14-20 ਸਾਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਹੀ ਜਿੱਤ ਦੀ ਨੀਂਹ ਨੂੰ ਅੱਗੇ ਰੱਖਦਿਆਂ ਕਾਹਨਾ ਡਾਂਸ ਅਕੈਡਮੀ ਬਠਿੰਡਾ ਅਤੇ ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਦੁਆਰਾ ਸਾਂਝੇ ਤੌਰ ਤੇ ਕਰਵਾਏ ਗਏ ਨੈਸ਼ਨਲ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਨੈਸ਼ਨਲ ਲੈਵਲ ਵਿੱਚ ਵੀ ਅਰਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਵਿੱਚ ਆਪਣੇ ਸ਼ਹਿਰ ਮਲੋਟ ਦਾ ਮਾਣ ਵਧਾਇਆ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।

ਅਰਸ਼ਪ੍ਰੀਤ ਕੌਰ ਮੌਂਗਾ ਸ਼ਹਿਰ ਦੀ ਮਸ਼ਹੂਰ ਵਿਦਿਅਕ ਸੰਸਥਾ ਸੈਕਰਡ ਹਾਰਟ ਕੌਨਵੈਂਟ ਸਕੂਲਮਲੋਟ ਵਿੱਚ 8ਵੀਂ ਕਲਾਸ ਦੀ ਵਿਦਿਆਰਥਣ ਹੈ।

Author : Malout Live