ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਹੈ ਸਖਤ ਕਾਰਵਾਈ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ. ਅਖਿਲ ਚੌਧਰੀ, ਆਈ.ਪੀ.ਐੱਸ, ਐੱਸ.ਐੱਸ.ਪੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਿਤੀ 01-03-2025 ਤੋਂ 15-03-2025 ਦੌਰਾਨ ਐਨ.ਡੀ.ਪੀ.ਐੱਸ ਐਕਟ ਅਧੀਨ 56 ਮੁਕੱਦਮੇ ਦਰਜ ਕਰਕੇ 88 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਲ੍ਹਾ ਪੁਲਿਸ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਅਪਕ ਪੱਧਰ ‘ਤੇ 175 ਜਾਗਰੂਕਤਾ ਅਭਿਆਨ ਕੈਂਪ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਐੱਸ.ਐੱਸ.ਪੀ, 20 ਐੱਸ.ਪੀ ਅਤੇ ਡੀ.ਐੱਸ.ਪੀ ਅਤੇ 150 ਐੱਸ.ਐਚ.ਓ ਵੱਲੋਂ ਜਾਗਰੂਕਤਾ ਅਭਿਆਨ ਕੈਂਪ ਲਗਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ. ਅਖਿਲ ਚੌਧਰੀ, ਆਈ.ਪੀ.ਐੱਸ, ਐੱਸ.ਐੱਸ.ਪੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਿਤੀ 01-03-2025 ਤੋਂ 15-03-2025 ਦੌਰਾਨ ਐਨ.ਡੀ.ਪੀ.ਐੱਸ ਐਕਟ ਅਧੀਨ 56 ਮੁਕੱਦਮੇ ਦਰਜ ਕਰਕੇ 88 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਲ੍ਹਾ ਪੁਲਿਸ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਅਪਕ ਪੱਧਰ ‘ਤੇ 175 ਜਾਗਰੂਕਤਾ ਅਭਿਆਨ ਕੈਂਪ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਐੱਸ.ਐੱਸ.ਪੀ, 20 ਐੱਸ.ਪੀ ਅਤੇ ਡੀ.ਐੱਸ.ਪੀ ਅਤੇ 150 ਐੱਸ.ਐਚ.ਓ ਵੱਲੋਂ ਜਾਗਰੂਕਤਾ ਅਭਿਆਨ ਕੈਂਪ ਲਗਾਏ ਗਏ। ਇਸ ਦੌਰਾਨ ਪੁਲਿਸ ਵੱਲੋਂ ਅਲੱਗ-ਅਲੱਗ ਸਬ-ਡਿਵੀਜ਼ਨਾਂ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਸਰਚ ਆਪਰੇਸ਼ਨ ਚਲਾਏ ਗਏ।
ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ’ਤੇ ਸਰਚ ਕੀਤੀ ਗਈ। ਨਤੀਜੇ ਵਜੋਂ 12 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 800 ਨਸ਼ੀਲੀਆਂ ਗੋਲੀਆਂ, 35 ਗ੍ਰਾਮ ਹੈਰੋਇਨ ਅਤੇ 1 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਇੱਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ। ਜਿਨ੍ਹਾਂ ਨਸ਼ਾ ਤਸਕਰਾਂ ਨੇ ਨਸ਼ਾ ਤਸਕਰੀ ਰਾਹੀਂ ਸੰਪਤੀ ਖਰੀਦੀ ਹੈ, ਉਨ੍ਹਾਂ ਦੀ ਸੰਪਤੀ ਦੀ ਜਾਂਚ ਉਪਰੰਤ ਮਾਮਲਾ ਦਰਜ ਕਰਕੇ ਕੰਪੀਟੈਂਟ ਅਥਾਰਟੀ ਕੋਲ ਫਰੀਜ਼ ਕਰਨ ਲਈ ਭੇਜਿਆ ਜਾ ਰਿਹਾ ਹੈ। ਮਿਤੀ 01-03-2025 ਤੋਂ 15-03-2025 ਦੌਰਾਨ ਐਨ.ਡੀ.ਪੀ.ਐੱਸ ਐਕਟ ਤਹਿਤ ਹੋਈ ਕਾਰਵਾਈ ਦੌਰਾਨ 185 ਗ੍ਰਾਮ ਹੈਰੋਇਨ, 20.497 ਕਿਲੋਗ੍ਰਾਮ ਪੋਸਤ, 14.780 ਕਿਲੋਗ੍ਰਾਮ ਅਫ਼ੀਮ ਅਤੇ 5,042 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਨਾਲ ਸਹਿਯੋਗ ਕਰੋ। ਜੇਕਰ ਤੁਹਾਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਦੀ ਸਮੱਗਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਹੈੱਲਪਲਾਈਨ ਨੰਬਰ 8054942100 ‘ਤੇ ਸੰਪਰਕ ਕਰੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live