ਆਸ਼ੀਰਵਾਦ ਸਕੀਮ ਨੂੰ ਸਰਲ ਕਰ ਕੇ ਘੱਟ ਤੋਂ ਘੱਟ ਸਮੇਂ ਤੱਕ ਲੋਕਾਂ ਤੱਕ ਪਹੁੰਚਾਇਆ ਜਾਵੇਗਾ- ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸੰਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ।

ਪੰਜਾਬ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸੰਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਸੰਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸੰਬੰਧਿਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਕੁੱਝ ਜ਼ਰੂਰੀ ਦਸਤਾਵੇਜ਼- ਸੈਲਫ਼ ਡੈਕਲੇਰੇਸ਼ਨ, ਐਮ.ਸੀ ਦੇ ਸਾਇਨ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਵਿਆਹ ਦਾ ਕਾਰਡ ਅਤੇ ਬੈਂਕ ਖਾਤਾ ਦੀ ਲੋੜ ਹੋਵੇਗੀ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।

Author : Malout Live