ਮਲੋਟ ਵਾਰਡ ਨੰਬਰ 3 ਦੇ ਵਾਸੀਆਂ ਦਾ ਅਸ਼ਵਨੀ ਖੇੜਾ ਨੇ ਕੀਤਾ ਧੰਨਵਾਦ

ਮਲੋਟ ਵਿੱਚ ਬੀਤੇ ਦਿਨ 26 ਮਈ ਦਿਨ ਮੰਗਲਵਾਰ ਨੂੰ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸੰਪੰਨ ਹੋਈ। ਇਸ ਦੌਰਾਨ ਵਾਰਡ ਨੰਬਰ 3 ਤੋਂ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਖੇੜਾ ਨੇ ਉਨ੍ਹਾਂ ਦੀ ਧਰਮਪਤਨੀ ਦੇ ਹੱਕ ਵਿੱਚ ਵੋਟ ਪਾਉਣ ਲਈ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ।

ਮਲੋਟ : ਮਲੋਟ ਵਿੱਚ ਬੀਤੇ ਦਿਨ 26 ਮਈ ਦਿਨ ਮੰਗਲਵਾਰ ਨੂੰ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸੰਪੰਨ ਹੋਈ। ਇਸ ਦੌਰਾਨ ਵਾਰਡ ਨੰਬਰ 3 ਤੋਂ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਖੇੜਾ ਨੇ ਉਨ੍ਹਾਂ ਦੀ ਧਰਮਪਤਨੀ ਦੇ ਹੱਕ ਵਿੱਚ ਵੋਟ ਪਾਉਣ ਲਈ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮੂਹ ਕਾਂਗਰਸ ਦੇ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿਨ-ਰਾਤ ਇਕ ਕਰਕੇ ਮਿਹਨਤ ਕੀਤੀ ਅਤੇ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕੀਤਾ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਲੋਕਾਂ ਦੀ ਸੇਵਾ ਵਿੱਚ ਹਾਜ਼ਿਰ ਰਹੇ ਹਨ ਅਤੇ ਅੱਗੇ ਵੀ ਉਹ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਕੰਮ ਲਈ ਉਹ ਇੱਕ ਬੋਲ ਤੇ ਹਾਜ਼ਿਰ ਹੋਇਆ ਕਰਨਗੇ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੇ ਪਿਆਰ ਸਦਕਾਂ ਉਨ੍ਹਾਂ ਨੂੰ ਜਰੂਰ ਜਿੱਤ ਪ੍ਰਾਪਤ ਹੋਵੇਗੀ।

Author : Malout Live