ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਸਹਾਇਤਾ ਰਾਸ਼ੀ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 13 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 13 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ ਵੱਖ-ਵੱਖ ਬੀਮਾਰੀਆਂ (ਕੈਂਸਰ, ਗੁਰਦਿਆਂ ਦੀ ਬੀਮਾਰੀਆਂ, ਕਾਲਾ ਪੀਲੀਆ) ਤੋਂ ਪੀੜਿਤ ਹਨ, ਪਰ ਘਰੇਲੂ ਹਾਲਾਤ ਠੀਕ ਨਾ ਹੋਣ ਕਾਰਨ ਦਵਾਈਆ ਖਰੀਦਣ ਤੋਂ ਅਸਮਰੱਥ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾਕਟਰ ਓਬਰਾਏ ਦੀ ਮਿਹਰਬਾਨੀ ਕਰਕੇ ਅਸੀਂ ਅਪਣੀਆਂ ਬੀਮਾਰੀਆਂ ਨਾਲ ਲੜਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾ ਬੈਂਕ ਮੈਨੇਜਰ ਮੀਤ ਪ੍ਰਧਾਨ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਸੁਖਬੀਰ ਸਿੰਘ ਜੈਲਦਾਰ ਚਰਨਜੀਤ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਿਰ ਸਨ।
Author : Malout Live