ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ-ਮੁਮਕਿਨ ਹੈ। ਇੱਕ ਵੱਖਰੇ ਉਪਰਾਲੇ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 28 ਅੰਗਹੀਣ ਵਿਅਕਤੀਆਂ ਨੂੰ ਇੱਕੀ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਪਿਛਲੇ ਦਿਨੀਂ ਤਕਸੀਮ ਕੀਤੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ-ਮੁਮਕਿਨ ਹੈ। ਇੱਕ ਵੱਖਰੇ ਉਪਰਾਲੇ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 28 ਅੰਗਹੀਣ ਵਿਅਕਤੀਆਂ ਨੂੰ ਇੱਕੀ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਪਿਛਲੇ ਦਿਨੀਂ ਤਕਸੀਮ ਕੀਤੇ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਕਈ ਵਡੇਰੀ ਉਮਰ ਕਾਰਨ ਕੰਮ ਕਰਨ ਤੋਂ ਵੀ ਅਸਮਰੱਥ ਹਨ। ਇੰਨ੍ਹਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਡਾ. ਓਬਰਾਏ ਵੱਲੋਂ ਹਰ ਮਹੀਨੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਡਾ. ਓਬਰਾਏ ਹਮੇਸ਼ਾ ਸਾਡੀ ਲਾਠੀ ਬਣ ਕੇ ਸਾਡੇ ਨਾਲ ਖੜ੍ਹਦੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਹ ਸਹਾਇਤਾ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜ਼ਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਜਤਿੰਦਰ ਸਿੰਘ ਕੈਂਥ, ਮਾਸਟਰ ਰਜਿੰਦਰ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜ਼ਰ ਸਾਹਿਬ, ਸੁਖਬੀਰ ਸਿੰਘ ਜੈਲਦਾਰ, ਚਰਨਜੀਤ ਸਿੰਘ ਮਾਂਗਟ ਕੇਰ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ ਆਦਿ ਹਾਜ਼ਿਰ ਸਨ।
Author : Malout Live