ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਲੋੜਵੰਦਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 45 ਲੋੜਵੰਦਾਂ ਨੂੰ 38 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਇਹ ਸਹਾਇਤਾ ਰਾਸ਼ੀ ਲੈਣ ਉਪਰੰਤ ਅਪਣੀਆਂ ਨਿੱਜੀ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋਏ ਹਾਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਦੁਆਰਾ ਸਥਾਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਿੱਛੇ ਪਵਿੱਤਰ ਭਾਵਨਾ ਇਹ ਹੈ ਕਿ ਸਮਰੱਥਾ ਅਨੁਸਾਰ ਇਸ ਭਗੋਲਿਕ ਖਿੱਤੇ ਦੇ ਲੋੜਵੰਦ ਲੋਕਾਂ ਦੀ ਪਿੱਠ ਪਿੱਛੇ ਖੜ੍ਹ ਕੇ ਉਨ੍ਹਾਂ ਨੂੰ ਮਾਣ-ਮੱਤਾ ਜੀਵਨ-ਜਿਉਣ ਦਾ ਅਹਿਸਾਸ ਕਰਵਾਉਣਾ, ਉਨ੍ਹਾਂ ਦੇ ਦੁੱਖ, ਸਮੱਸਿਆਵਾਂ, ਸੰਤਾਪ ਅਤੇ ਚਿਤਾਵਾਂ ਦੂਰ ਕਰਨਾ ਅਤੇ ਮਾਨਯੋਗ ਸ਼ਹਿਰੀ ਬਣਾਉਣਾ। ਇਨ੍ਹਾਂ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 45 ਲੋੜਵੰਦਾਂ ਨੂੰ 38 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।

ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਲੈਣ ਵਾਲਿਆਂ ਵਿੱਚ ਬਜ਼ੁਰਗ, ਬੇਸਹਾਰਾ ਵਿਧਵਾਵਾਂ, ਕੰਮ ਕਰਨ ਤੋਂ ਅਸਮਰੱਥ ਬਜ਼ੁਰਗ, ਲਾਵਾਰਿਸ ਬੱਚੇ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਇਹ ਸਹਾਇਤਾ ਰਾਸ਼ੀ ਲੈਣ ਉਪਰੰਤ ਅਪਣੀਆਂ ਨਿੱਜੀ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋਏ ਹਾਂ। ਇਸ ਮੌਕੇ ਬਰਨੇਕ ਸਿੰਘ ਰਿਟਾ. ਲੈੱਕਚਰਾਰ, ਜਸਬੀਰ ਸਿੰਘ ਰਿਟਾਇਰਡ ਏ.ਐਸ.ਆਈ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ।

Author : Malout Live