ਡੇਂਗੂ ਦੀ ਜਾਗਰੂਕਤਾ ਸੰਬੰਧੀ ਔਲਖ ਕਲੀਨਿਕਲ ਲੈੱਬ ਅਤੇ ਭਾਰਤੀ ਹਸਪਤਾਲ ਵੱਲੋਂ ਛਪਵਾਏ ਗਏ ਪੈਂਫਲਿਟ ਰਿਲੀਜ਼ ਕੀਤੇ

ਔਲਖ ਕਲੀਨਿਕਲ ਲੈੱਬ ਅਤੇ ਭਾਰਤੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਬੁਖਾਰ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲਿਟਸ ਬਣਵਾ ਕੇ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਗਿਆ। ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਇੱਕ ਗੰਭੀਰ ਵਾਇਰਲ ਬਿਮਾਰੀ ਹੈ, ਜੋ ਕਿ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਔਲਖ ਕਲੀਨਿਕਲ ਲੈੱਬ ਅਤੇ ਭਾਰਤੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਬੁਖਾਰ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲਿਟਸ ਬਣਵਾ ਕੇ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਗਿਆ। ਇਨ੍ਹਾਂ ਪੈਫਲਿਟਾਂ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਰਿਲੀਜ਼ ਕੀਤਾ ਗਿਆ। ਇਸ ਸਮੇਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਇੱਕ ਗੰਭੀਰ ਵਾਇਰਲ ਬਿਮਾਰੀ ਹੈ, ਜੋ ਕਿ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦੀ ਹੈ। ਇਹ ਬਿਮਾਰੀ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ।

ਜੇਕਰ ਕਿਸੇ ਮਰੀਜ਼ ਨੂੰ ਡੇਂਗੂ ਪ੍ਰਤੀ ਲੱਛਣ ਦਿੱਸਣ ਤਾਂ ਸਾਨੂੰ ਨੀਮ ਹਕੀਮਾਂ ਤੋਂ ਇਲਾਜ ਨਹੀਂ ਕਰਵਾਉਣਾ ਚਾਹੀਦਾ ਸਗੋਂ ਨਜ਼ਦੀਕੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦੀ ਬਿਮਾਰੀ ਦਾ ਟੈੱਸਟ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮਲੋਜਿਸਟ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਵਜੋਂ ਮਨਾਇਆ ਜਾਂਦਾ ਹੈ, ਉਸ ਦਿਨ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਵਿੱਚੋਂ ਕੂਲਰਾਂ ਦਾ ਪਾਣੀ ਅਤੇ ਫਰਿੱਜ ਦੇ ਪਿਛਲੇ ਪਾਸੇ ਲੱਗੀ ਟ੍ਰੇਅ ਦਾ ਪਾਣੀ ਕੱਢ ਕੇ ਸਾਫ਼ ਕਰਨਾ ਚਾਹੀਦਾ ਹੈ। ਇਸ ਸਮੇਂ ਡਾ. ਕੁਲਤਾਰ ਸਿੰਘ ਡੀ.ਐਫ.ਪੀ.ਓ., ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਗੁਰਬਾਜ ਸਿੰਘ ਔਲਖ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਸਿਹਤ ਇੰਸਪੈਕਟਰ ਆਦਿ ਭੁਪਿੰਦਰ ਸਿੰਘ ਸਟੈਨੋ ਹਾਜ਼ਿਰ ਸਨ।

Author : Malout Live