ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਲੁਬਾਨਿਆਂਵਾਲੀ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਂਵਾਲੀ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ। ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਝੋਨਾ ਅਤੇ ਬਾਸਮਤੀ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਸੰਬੰਧੀ ਪ੍ਰੇਰਿਤ ਕੀਤਾ।
ਉਹਨਾਂ ਕਿਸਾਨਾਂ ਨੂੰ ਬਾਸਮਤੀ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕ ਕੀਤਾ। ਉਹਨਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਜਿਸ ਨਾਲ ਆਉਣ ਵਾਲੀਆਂ ਅਗਲੀਆਂ ਫਸਲਾਂ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ ਤੋਂ ਇਲਾਵਾ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸੰਯਮ ਧੂੜਿਆ ਖੇਤੀਬਾੜੀ ਉਪ ਨਿਰੀਖਕ, ਜਗਦੀਸ਼ ਸਿੰਘ ਅਤੇ ਸੰਬੰਧਿਤ ਪਿੰਡ ਦੇ ਕਿਸਾਨ ਮੌਜੂਦ ਸਨ।
Author : Malout Live