ਨਰਮੇ ਦੀ ਫਸਲ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਵੱਲੋਂ ਭਖਾਈ ਗਈ ਜਾਗਰੂਕਤਾ ਮੁਹਿੰਮ

ਨਰਮੇ ਦੇ ਆਗਾਮੀ ਸੀਜ਼ਨ ਦੌਰਾਨ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਬਲਾਕ ਅਧੀਨ ਦੇ ਨਰਮੇ ਵਾਲੇ 34 ਪਿੰਡਾਂ ਵਿੱਚ 20 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਨਰਮਾ ਬੀਜਣ ਵਾਲੇ ਕਿਸਾਨਾਂ ਨਾਲ ਨਿੱਜੀ ਰਾਬਤਾ ਕਰਕੇ ਅਤੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟਾ ਕਰਵਾ ਕੇ ਅਤੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾ ਕੇ ਨਰਮੇ ਦੀ ਸੁਚੱਜੀ ਕਾਸ਼ਤ ਅਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਯੋਗ ਉਪਰਾਲੇ ਕਰ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਰਮੇ ਦੇ ਆਗਾਮੀ ਸੀਜ਼ਨ ਦੌਰਾਨ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਬਲਾਕ ਅਧੀਨ ਦੇ ਨਰਮੇ ਵਾਲੇ 34 ਪਿੰਡਾਂ ਵਿੱਚ 20 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਨਰਮਾ ਬੀਜਣ ਵਾਲੇ ਕਿਸਾਨਾਂ ਨਾਲ ਨਿੱਜੀ ਰਾਬਤਾ ਕਰਕੇ ਅਤੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟਾ ਕਰਵਾ ਕੇ ਅਤੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾ ਕੇ ਨਰਮੇ ਦੀ ਸੁਚੱਜੀ ਕਾਸ਼ਤ ਅਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਯੋਗ ਉਪਰਾਲੇ ਕਰ ਰਹੇ ਹਨ। ਬਲਾਕ ਅਧੀਨ ਆਉਂਦੀਆਂ ਜਿਨਿੰਗ ਫੈਕਟਰੀਆਂ ਅਤੇ ਤੇਲ ਮਿੱਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਫੈਕਟਰੀਆਂ/ਮਿੱਲਾਂ ਵਿੱਚ ਸਟੋਰ ਕੀਤੇ ਜਾ ਰਹੇ ਵੜੇਵਿਆਂ ਦੀ ਫਿਊਮੀਗੇਸ਼ਨ ਕੀਤੀ ਜਾ ਸਕੇ ਅਤੇ ਵੜੇਵਿਆਂ ਦੇ ਢੇਰ ਢੱਕ ਕੇ ਰੱਖੇ ਜਾ ਸਕਣ।

ਜਿਨ੍ਹਾਂ ਫੈਕਟਰੀਆਂ ਵਿੱਚ ਸੀਡ ਕਾਟਨ/ਕਾਟਨ ਸੀਡ ਸਟੋਰ ਕੀਤੀ ਹੋਈ ਹੈ, ਉੱਥੇ ਫੀਰੋਮੋਨ ਟਰੈਪ ਲਗਾ ਕੇ ਗੁਲਾਬੀ ਸੁੰਡੀ ਦੀ ਆਮਦ ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਗੁਲਾਬੀ ਸੁੰਡੀ ਛਟੀਆਂ ਦੇ ਢੇਰਾਂ ਵਿੱਚ ਅੱਧ-ਖੜੇ ਟੀਡਿਆਂ ਵਿੱਚ ਮੌਜੂਦ ਹੋ ਸਕਦੀ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਛਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖੜੇ ਟੀਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਟੀਆਂ ਨਰਮੇ ਦੀ ਬਿਜਾਈ ਤੋਂ ਪਹਿਲਾ-ਪਹਿਲਾ ਵਰਤ ਲਈਆ ਜਾਣ ਤਾਂ ਜੋ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਨਰਮੇਂ ਵਿਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਂਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈਆਂ ਥਾਂਵਾਂ ਵਿਚੋਂ ਚਿੱਟੀ ਮੱਖੀ ਅਤੇ ਲੀਫ਼ ਕਰਲ (ਪੱਤਾ ਮਰੋੜ) ਬਿਮਾਰੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰ ਲਿਆ ਜਾਵੇ।

Author : Malout Live