ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਡੇਅ ਦੇ ਸੰਬੰਧ ਵਿੱਚ ਕੱਢੀ ਗਈ ਜਾਗਰੂਕਤਾ ਸਾਈਕਲ ਰੈਲੀ
ਸਿਹਤ ਵਿਭਾਗ ਵੱਲੋਂ ਸਾਈਕਲ ਰਾਈਡਰ-19 ਕਲੱਬ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡਾ. ਬੰਦਨਾ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਸਾਈਕਲ ਰਾਈਡਰ-19 ਕਲੱਬ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡਾ. ਬੰਦਨਾ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਨੇ 25 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਅਤੇ ਵਾਪਿਸ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੀ ਸਮਾਪਤ ਹੋਈ। ਇਸ ਮੌਕੇ ਸ਼ਹਿਰ ਦੇ ਮਸ਼ਹੂਰ ਡਾਕਟਰ ਮਦਨ ਮੋਹਨ ਬਾਂਸਲ ਐਮ.ਡੀ ਗੁਰੂ ਨਾਨਕ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣਾ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ ਕਿਉਂਕਿ ਜੇਕਰ ਬਲੱਡ ਪ੍ਰੈਸ਼ਰ ਜਿਆਦਾ ਹੋਵੇਗਾ ਤਾਂ ਸਾਡੇ ਸਰੀਰ ਲਈ ਘਾਤਕ ਸਿੱਧ ਹੋ ਸਕਦਾ ਹੈ।
ਜਿਹੜੇ ਲੋਕਾਂ ਨੂੰ ਡਾਇਲੇਸਿਸ ਕਰਾਉਣ ਦੀ ਜਰੂਰਤ ਪੈਂਦੀ ਹੈ, ਉਸ ਦਾ ਮੁੱਖ ਕਾਰਨ ਜਿਆਦਾ ਬਲੱਡ ਪ੍ਰੈਸ਼ਰ ਹੋਣਾ ਹੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਮਾਹਿਰ ਡਾਕਟਰ ਤੋਂ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਡਾ. ਬੰਦਨਾ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਬਲੱਡ ਪ੍ਰੈਸ਼ਰ ਵਧਣ ਤੋਂ ਬਚਣ ਲਈ ਸਾਨੂੰ ਆਪਣੇ ਸਰੀਰ ਦਾ ਭਾਰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ ਅਤੇ ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਇਸ ਸਾਈਕਲ ਰੈਲੀ ਦੌਰਾਨ ਮਾਨਸ ਕੀ ਜਾਤ ਸਭੈ ਏਕ ਸੇਵਾ ਸੋਸਾਇਟੀ ਰਜਿ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰਿਫਰੈਸ਼ਮੈਂਟ ਦਾ ਸਹਿਯੋਗ ਦਿੱਤਾ ਗਿਆ।
Author : Malout Live