ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਇਆ ਜਾਗਰੂਕਤਾ ਸਮਾਗਮ

ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸੰਬੰਧਿਤ ਯੂਥ ਕਲੱਬਾਂ ਰਾਹੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ ਪਿੰਡ ਮਾਨ ਸਿੰਘ ਵਾਲਾ ਅਤੇ ਪਿੰਡ ਹਰੀਕੇ ਕਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸੰਬੰਧਿਤ ਯੂਥ ਕਲੱਬਾਂ ਰਾਹੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ ਪਿੰਡ ਮਾਨ ਸਿੰਘ ਵਾਲਾ ਅਤੇ ਪਿੰਡ ਹਰੀਕੇ ਕਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ ਰਾਹੀਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਅਤੇ ਤੰਦਰੁਸਤ ਸਮਾਜ ਦੀ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲ਼ਾਕਾ ਨਿਵਾਸੀ ਹਾਜ਼ਿਰ ਸਨ।

Authror : Malout Live