ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹੇ ਦੇ 10 ਪਿੰਡਾਂ ’ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਰਵਾਏ ਜਾਗਰੂਕਤਾ ਸਮਾਗਮ

13 ਅਗਸਤ ਤੋਂ 17 ਅਗਸਤ 2025 ਤੱਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 10 ਪਿੰਡਾਂ- ਮਾਨ ਸਿੰਘ ਵਾਲਾ, ਅਕਾਲਗੜ੍ਹ, ਹਰੀਕੇ ਕਲਾਂ, ਖੋਖਰ, ਚੰਨੂੰ, ਮਾਹੂਆਣਾ, ਮੱਲਵਾਲਾ-ਕਟੋਰੇਵਾਲਾ, ਲਾਲਬਾਈ, ਕੱਖਾਂਵਾਲੀ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਸੈਮੀਨਾਰ ਅਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਨਸ਼ਿਆਂ ਰਾਹੀਂ ਵੱਧ ਰਹੇ ਜੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸੰਬੰਧਿਤ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ 13 ਅਗਸਤ ਤੋਂ 17 ਅਗਸਤ 2025 ਤੱਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 10 ਪਿੰਡਾਂ- ਮਾਨ ਸਿੰਘ ਵਾਲਾ, ਅਕਾਲਗੜ੍ਹ, ਹਰੀਕੇ ਕਲਾਂ, ਖੋਖਰ, ਚੰਨੂੰ, ਮਾਹੂਆਣਾ, ਮੱਲਵਾਲਾ-ਕਟੋਰੇਵਾਲਾ, ਲਾਲਬਾਈ, ਕੱਖਾਂਵਾਲੀ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਸੈਮੀਨਾਰ ਅਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਨਸ਼ਿਆਂ ਰਾਹੀਂ ਵੱਧ ਰਹੇ ਜੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜੇ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਇਸ ਮੌਕੇ ਪੰਜਾਬ ਪੁਲਿਸ ਦੇ ਏ.ਐੱਸ.ਆਈ ਹਰਮੰਦਰ ਸਿੰਘ, ਸਿਹਤ ਵਿਭਾਗ ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਗੁਰਦਾਸ ਸਿੰਘ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਖਵੀਰ ਸਿੰਘ ਸਟੈਨੋ, ਹਰਜਿੰਦਰ ਸਿੰਘ ਕੋਟਲੀ ਅਤੇ ਸਮਨਦੀਪ ਸਿੰਘ ਪੰਜਾਬ ਪੁਲਿਸ ਹਾਜ਼ਿਰ ਸਨ।

Author : Malout Live