ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ- ਸ੍ਰੀ ਹਿਮਾਂਸ਼ੂ ਅਰੋੜਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਬੀਤੇ ਦਿਨ ਸ਼੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਬੀਤੇ ਦਿਨ ਸ਼੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਨੁਕਤਿਆਂ ਸੰਬੰਧੀ ਜਾਣਕਾਰੀ ਦਿੱਤੀ।
ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਤਾ-ਪਿਤਾ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਦੀਆਂ ਸਹੂਲਤਾਂ ਸੰਬੰਧੀ ਜਰੂਰ ਜਾਣਕਾਰੀ ਦੇਣ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਮਾਣਯੋਗ ਜੱਜ ਸਾਹਿਬ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੈੱਡ ਮਾਸਟਰ ਸ਼੍ਰੀ ਹਰਮੀਤ ਸਿੰਘ ਬੇਦੀ, ਪ੍ਰਾਇਮਰੀ ਸਕੂਲ ਮੁੱਖੀ ਸ੍ਰੀ ਕੰਵਲਜੀਤ ਸਿੰਘ ਦੇ ਇਲਾਵਾ, ਮਾਸਟਰ ਸ਼੍ਰੀ ਰਾਜਵਿੰਦਰ ਸਿੰਘ, ਸ੍ਰੀਮਤੀ ਸੀਮਾਂਤ ਜੋਤੀ, ਸ੍ਰੀਮਤੀ ਕੰਵਲਦੀਪ ਕੌਰ, ਸ੍ਰੀਮਤੀ ਸੀਮਾ ਨਾਗਪਾਲ ਸ਼੍ਰੀਮਤੀ ਹੇਮਲਤਾ, ਸ੍ਰੀਮਤੀ ਬਰਿੰਦਰਜੀਤ ਕੌਰ ਸ੍ਰੀਮਤੀ ਸਿਮਰਜੀਤ ਕੌਰ, ਸ੍ਰੀ ਸੁੱਚਾ ਰਾਮ, ਸ੍ਰੀਮਤੀ ਦਇਆਵੰਤੀ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਹਰਯੋਧ ਸਿੰਘ ਆਦਿ ਹਾਜ਼ਿਰ ਸਨ।
Author : Malout Live