ਘਰੇਲੂ ਹਿੰਸਾ, ਜਿਨਸੀ ਅਤੇ ਬਾਲ ਸ਼ੋਸ਼ਣ ਖਿਲਾਫ਼ ਮਲੋਟ ਵਿਖੇ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ
ਸ਼੍ਰੀ ਮੁਕਤਸਰ ਸਾਹਿਬ ਪੰਜਾਬ ਪੁਲਿਸ ਮਹਿਲਾ ਟੀਮ ਵੱਲੋਂ ਮਲੋਟ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਘਰੇਲੂ ਹਿੰਸਾ, ਔਰਤਾਂ ਦੇ ਜਿਨਸੀ ਸ਼ੋਸ਼ਣ, ਬਾਲ ਸ਼ੋਸ਼ਣ ਅਤੇ ਔਰਤਾਂ ਦੀ ਸੁਰੱਖਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੰਜਾਬ ਪੁਲਿਸ ਮਹਿਲਾ ਟੀਮ ਵੱਲੋਂ ਮਲੋਟ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਘਰੇਲੂ ਹਿੰਸਾ, ਔਰਤਾਂ ਦੇ ਜਿਨਸੀ ਸ਼ੋਸ਼ਣ, ਬਾਲ ਸ਼ੋਸ਼ਣ ਅਤੇ ਔਰਤਾਂ ਦੀ ਸੁਰੱਖਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਮੀਨਾਰ ਵਿੱਚ ਸਾਈਬਰ ਕ੍ਰਾਈਮ ਦੇ ਵੱਧ ਰਹੇ ਖਤਰੇ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਸੈਮੀਨਾਰ ਦੌਰਾਨ ਲੋਕਾਂ ਨੂੰ ਪੁਲਿਸ ਹੈੱਲਪਲਾਈਨ ਨੰਬਰ 112 ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਦੇ ਅੰਤ ਵਿੱਚ ਲੋਕਾਂ ਨੂੰ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਮੁੱਖ ਪੱਧਰ ਤੇ ਮੱਦਦ ਲੈਣ ਦੀ ਸਲਾਹ ਦਿੱਤੀ ਗਈ। ਇਹ ਪ੍ਰੋਗਰਾਮ ਔਰਤਾਂ ਦੀ ਸੁਰੱਖਿਆ ਅਤੇ ਸਮਾਜਿਕ ਚੇਤਨਾ ਵਧਾਉਣ ਵੱਲ ਇੱਕ ਉਪਲੱਬਧੀਵਾਂ ਕਦਮ ਸਾਬਿਤ ਹੋਇਆ।
Author : Malout Live