ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਂਝ ਸਟਾਫ਼ ਵੱਲੋਂ ਦਾਣਾ ਮੰਡੀ ਕੋਟਭਾਈ ਵਿਖੇ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਂਝ ਸਟਾਫ਼ ਵੱਲੋਂ ਦਾਣਾ ਮੰਡੀ ਕੋਟਭਾਈ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਂਝ ਸਟਾਫ਼ ਵੱਲੋਂ ਦਾਣਾ ਮੰਡੀ ਕੋਟਭਾਈ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸੇ ਸੈਮੀਨਾਰ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਅੰਤਰਗਤ,

 ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦਾਣਾ ਮੰਡੀ ਕੋਟਭਾਈ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਕਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ੇ ਮਨੁੱਖ ਨੂੰ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਰੂਪ ਵਿੱਚ ਨੁਕਸਾਨ ਪਹੁੰਚਾਉਂਦੇ ਹਨ। ਇਸ ਲਈ ਨਸ਼ਿਆਂ ਦੀਆਂ ਅਲਾਮਤਾਂ ਤੋਂ ਦੂਰ ਰਹਿਣਾ ਲਾਜ਼ਮੀ ਹੈ।

Author : Malout Live