ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਅਵੇਅਰਨੈੱਸ ਟੀਮ ਵੱਲੋਂ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਅਵੇਅਰਨੈੱਸ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੌਰਵ ਯਾਦਵ DGP ਪੰਜਾਬ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਸਖਤ ਮੁਹਿੰਮ ਤਹਿਤ ਨਸ਼ਾ ਨਾ ਕਰਨ ਲਈ ਜਾਗਰੂਕ ਕਰਨ ਸੰਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਅਵੇਅਰਨੈੱਸ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਨਸ਼ੇ ਮਨੁੱਖ ਨੂੰ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਰੂਪ ਵਿੱਚ ਨੁਕਸਾਨ ਪਹੁੰਚਾਉਂਦੇ ਹਨ।

ਇਸ ਲਈ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣਾ ਲਾਜ਼ਮੀ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਅਵੇਅਰਨੈੱਸ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਨੂੰ ਸਾਈਬਰ ਕ੍ਰਾਈਮ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਅਵੇਅਰਨੈੱਸ ਟੀਮ ਅਤੇ ਹੋਰ ਪਤਵੰਤੇ ਹਾਜ਼ਿਰ ਸਨ।

Author : Malout Live