ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਟੀ.ਬੀ ਬਿਮਾਰੀ ਸੰਬੰਧੀ ਲਗਾਏ ਜਾ ਰਹੇ ਹਨ ਜਾਗਰੂਕਤਾ ਸੈਮੀਨਾਰ

ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ (MPHW) ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ (MPHW) ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਟੀ.ਬੀ ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਮੁਹਿੰਮ ਦਾ ਮੁੱਖ ਉਦੇਸ਼ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਉਨ੍ਹਾਂ ਇਲਾਜ ਕਰਵਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਦੋ ਹਫਤੇ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਨਾ ਅਤੇ ਭੁੱਖ ਨਾ ਲੱਗਣੀ ਵਰਗੇ ਲੱਛਣ ਹੋਣ ਤਾਂ ਉਹ ਆਪਣਾ ਟੈਸਟ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਨੇ 2025 ਤੱਕ ਰਾਜ ਨੂੰ ਟੀ.ਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੋਇਆ ਹੈ। ਟੀ.ਬੀ ਦਾ ਇਲਾਜ ਡਾਟਸ ਪ੍ਰਣਾਲੀ ਰਾਹੀਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ ਦੇ ਮਰੀਜ਼ ਨੂੰ ਆਪਣੀ ਦਵਾਈ ਦਾ ਕੋਰਸ ਪੂਰਾ ਕਰਨਾ ਚਾਹੀਦਾ ਹੈ ਕਿਉਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ ਦੇ ਮਰੀਜ਼ ਨੂੰ ਆਪਣੀ ਖੁਰਾਕ ਅਤੇ ਆਲੇ-ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ।

Author : Malout Live