ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ਼ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦਿਆਂ ਵੱਖ-ਵੱਖ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਕੀਤੀ ਜਾਂਚ

ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ਼ ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦੇ ਹੋਏ ਵੱਖ-ਵੱਖ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਿਵੇਂ ਕਿ ਕੂਲਰ, ਫਰਿਜ਼ ਦੀਆਂ ਟਰੇਆਂ ਟੈਂਕੀਆਂ, ਗਮਲੇ ਆਦਿ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਇਆ ਗਿਆ। ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਅਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ਼ ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦੇ ਹੋਏ ਵੱਖ-ਵੱਖ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਿਵੇਂ ਕਿ ਕੂਲਰ, ਫਰਿਜ਼ ਦੀਆਂ ਟਰੇਆਂ ਟੈਂਕੀਆਂ, ਗਮਲੇ ਆਦਿ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ।

ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਉ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੇਲ ਹੀ ਲਓ, ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੱਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਡੇਂਗੂ ਦੇ ਲੱਛਣ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਹਨ। ਡੇਂਗੂ ਅਤੇ ਚਿਕਨਗੁਨੀਆਂ ਟੈਸਟ ਅਤੇ ਇਲਾਜ ਹਰ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਹੈ। ਇਸ ਮੌਕੇ ਅਮਨਿੰਦਰਪਾਲ ਕੌਰ, ਅਰਬਸ਼ ਕੌਰ ਆਸ਼ਾ ਵਰਕਰ ਅਤੇ ਪਿੰਡ ਦੇ ਲੋਕ ਹਾਜ਼ਿਰ ਸਨ।

Author : Malout Live