23 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਆਯੂਸ਼ਮਾਨ ਪੰਦਰਵਾੜਾ- ਡਾ. ਜਗਦੀਪ ਸਿੰਘ ਚਾਵਲਾ
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਅਤੇ ਵੱਧ ਤੋਂ ਵੱਧ ਲੋਕਾਂ ਦੇ ਬੀਮਾ ਯੋਜਨਾ ਦੇ ਕਾਰਡ ਬਨਵਾਉਣ ਲਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਗਰੂਕ ਕੀਤਾ ਗਿਆ ਅਤੇ 55 ਵਿਦਿਆਰਥੀਆਂ ਦੇ ਮੌਕੇ ਤੇ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਜਿਲ੍ਹੇ ਵਿੱਚ ਹੁਣ ਤੱਕ 3,66,369 ਲੋਕਾਂ ਦੇ ਲਾਭਪਾਤਰੀ ਕਾਰਡ ਬਣਾਏ ਜਾ ਚੁੱਕੇ ਹਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਯੂਸ਼ਮਾਨ ਪੰਦਰਵਾੜਾ 23 ਸਤੰਬਰ ਤੋਂ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਸਿੰਘ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਅਤੇ ਵੱਧ ਤੋਂ ਵੱਧ ਲੋਕਾਂ ਦੇ ਬੀਮਾ ਯੋਜਨਾ ਦੇ ਕਾਰਡ ਬਨਵਾਉਣ ਲਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਸ.ਸ.ਸ.ਸਕੂਲ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਗਰੂਕ ਕੀਤਾ ਗਿਆ ਅਤੇ 55 ਵਿਦਿਆਰਥੀਆਂ ਦੇ ਮੌਕੇ ਤੇ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ।
ਉਨ੍ਹਾਂ ਕਿਹਾ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਜਿਲ੍ਹੇ ਵਿੱਚ ਹੁਣ ਤੱਕ 3,66,369 ਲੋਕਾਂ ਦੇ ਲਾਭਪਾਤਰੀ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਅਜੇ ਵੀ ਬਹੁਤ ਸਾਰੇ ਯੋਗ ਲਾਭਪਾਤਰੀ ਲੋਕਾਂ ਦੇ ਇਹ ਕਾਰਡ ਬਣਨੇ ਬਾਕੀ ਹਨ। ਸ.ਸ.ਸ.ਸਕੂਲ ਲੜਕੀਆਂ ਵਿਖੇ ਲਗਾਏ ਗਏ ਕੈਂਪ ਦੀ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸੁਪਰਵੀਜ਼ਨ ਕੀਤੀ ਅਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ववद्याष्टी तांरी है। तां रॅमिभा वि टिव वावड घमाप्टीट https://beneificary.nha.gov.in भडे Ayushman App ਦੇ ਰਾਹੀਂ ਖੁੱਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਵੈੱਬਸਾਈਟ www.sha.punjab.gov.in ਤੋਂ ਅਤੇ ਹੈੱਲਪਲਾਈਨ ਨੰਬਰ 14555 ਡਾਇਲ ਕਰਕੇ ਲਈ ਜਾ ਸਕਦੀ ਹੈ।
Author : Malout Live