ਭਾਜਪਾ ਮੰਡਲ -1 ਦੇ ਪ੍ਰਧਾਨ ਸੁਸ਼ੀਲ ਜਲਹੋਤਰਾ ਨੇ ਮਲੋਟ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਦਿੱਤੀ ਵਧਾਈ

ਭਾਰਤੀ ਜਨਤਾ ਪਾਰਟੀ ਮੰਡਲ-1 ਦੇ ਪ੍ਰਧਾਨ ਸੁਸ਼ੀਲ ਜਲਹੋਤਰਾ ਨੇ ਸਮੂਹ ਮਲੋਟ ਵਾਸੀਆਂ ਨੂੰ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਆਪਣੀਆਂ ਜਾਨਾਂ ਵਾਰਨ ਵਾਲੇ ਸਾਰੇ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸਲਾਮ ਹੈ।

ਮਲੋਟ : ਭਾਰਤੀ ਜਨਤਾ ਪਾਰਟੀ ਮੰਡਲ-1 ਦੇ ਪ੍ਰਧਾਨ ਸੁਸ਼ੀਲ ਜਲਹੋਤਰਾ ਨੇ ਸਮੂਹ ਮਲੋਟ ਵਾਸੀਆਂ ਨੂੰ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਆਪਣੀਆਂ ਜਾਨਾਂ ਵਾਰਨ ਵਾਲੇ ਸਾਰੇ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸਲਾਮ ਹੈ, ਜਿਹਨਾਂ ਨੇ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਵਿੱਚ ਆਪਣਾ ਅਣਮੁੱਲਾ ਯੋਗਦਾਨ ਪਾਇਆ।

ਉਹਨਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਵੀਰ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦਾ ਹੈ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਤਿਰੰਗੇ ਦੀ ਸ਼ਾਨ ਨੂੰ ਹਮੇਸ਼ਾ ਬੁਲੰਦ ਰੱਖਣ।

Author : Malout Live