ਭਾਜਪਾ ਦੇ ਐੱਸ.ਸੀ ਆਗੂ ਸੁਰਿੰਦਰ ਤਰਮਾਲਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਭਾਰਤੀ ਜਨਤਾ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਤੈਨਾਤ ਰਹੇ ਅਤੇ ਐੱਸ.ਸੀ ਆਗੂ ਸੁਰਿੰਦਰ ਤਰਮਾਲਾ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਜ਼ਿਲ੍ਹਾ ਆਗੂਆਂ ਵੱਲੋਂ ਕੀਤੀ ਜਾ ਰਹੀ ਅਣਦੇਖੀ ਦਾ ਦੋਸ਼ ਲਾਇਆ ਹੈ। ਪ੍ਰੈਸ ਨੂੰ ਦਿੱਤੇ ਬਿਆਨ ਵਿਚ ਸੁਰਿੰਦਰ ਤਰਮਾਲਾ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਭਾਜਪਾ ਵਿੱਚ ਕੰਮ ਕਰ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਜਨਤਾ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਤੈਨਾਤ ਰਹੇ ਅਤੇ ਐੱਸ.ਸੀ ਆਗੂ ਸੁਰਿੰਦਰ ਤਰਮਾਲਾ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਜ਼ਿਲ੍ਹਾ ਆਗੂਆਂ ਵੱਲੋਂ ਕੀਤੀ ਜਾ ਰਹੀ ਅਣਦੇਖੀ ਦਾ ਦੋਸ਼ ਲਾਇਆ ਹੈ। ਪ੍ਰੈਸ ਨੂੰ ਦਿੱਤੇ ਬਿਆਨ ਵਿਚ ਸੁਰਿੰਦਰ ਤਰਮਾਲਾ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਭਾਜਪਾ ਵਿੱਚ ਕੰਮ ਕਰ ਰਿਹਾ ਹੈ। ਉਸ ਨੇ ਮੰਡਲ ਸੈਕਟਰੀ ਜ਼ਿਲ੍ਹਾ ਯੂਥ ਦੇ ਉਪ ਪ੍ਰਧਾਨ ਅਤੇ ਐੱਸ.ਸੀ ਵਿੰਗ ਦੇ ਸੂਬਾ ਕਮੇਟੀ ਮੈਂਬਰ ਤੱਕ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਈਆਂ ਹਨ।
ਐਮ.ਸੀ ਚੋਣਾਂ ਵਿੱਚ ਜਦੋਂ ਕੋਈ ਪਾਰਟੀ ਦਾ ਉਮੀਦਵਾਰ ਨਹੀਂ ਬਣਦਾ ਸੀ, ਉਸ ਵਕਤ ਵੀ ਚੋਣ ਲੜਕੇ ਕੜਾ ਮੁਕਾਬਲਾ ਦਿੱਤਾ। ਪਰ ਪਿਛਲੇ ਕੁੱਝ ਸਮੇਂ ਤੋਂ ਜ਼ਿਲ੍ਹਾ ਆਗੂ ਵੱਲੋਂ ਅਕਾਲੀ ਦਲ ਵਿੱਚੋਂ ਸ਼ਾਮਿਲ ਕੀਤੇ ਆਗੂਆਂ ਨੂੰ ਕਰਤਾ ਧਰਤਾ ਬਣਾਇਆ ਗਿਆ ਹੈ। ਜਦਕਿ ਭਾਜਪਾ ਦੇ ਟਕਸਾਲੀ ਆਗੂਆਂ ਨੂੰ ਖੁੱਡੇ ਲਾਈਨ ਲਾਇਆ ਹੈ। ਜਿਸ ਤੋਂ ਨਿਰਾਸ਼ ਹੋ ਕੇ ਉਹ ਪਾਰਟੀ ਅੰਦਰ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ।
Author : Malout Live



