ਗਿੱਦੜਬਾਹਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਦਿੱਤਾ ਬਿਆਨ
ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਬੀਤੇ ਦਿਨ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜੀ ਸੀ। ਪੁਰਾਣੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ।
ਮਲੋਟ ਸ਼੍ਰੀ ਮੁਕਤਸਰ ਸਾਹਿਬ) : ਗਿੱਦੜਬਾਹਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਬੀਤੇ ਦਿਨ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜੀ ਸੀ। ਪੁਰਾਣੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ ਤੱਕ ਗਿੱਦੜਬਾਹਾ ਦੇ ਲੋਕਾਂ ਵਿੱਚ ਰਹਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਮੈਂ ਗਿੱਦੜਬਾਹਾ ਤੋਂ ਵੀ ਚੋਣ ਜਿੱਤਾਂਗਾ।
ਇਸ ਦੌਰਾਨ ਮਨਪ੍ਰੀਤ ਬਾਦਲ ਨੇ ਨਵ-ਨਿਯੁਕਤ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵਧਾਈ ਦਿੰਦਿਆਂ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ। ਮਨਪ੍ਰੀਤ ਬਾਦਲ ਨੇ ਰਾਜਾ ਵੜਿੰਗ ਬਾਰੇ ਵੀ ਬੋਲਦਿਆਂ ਕਿਹਾ ਕਿ ਵੜਿੰਗ ਨੇ ਬਾਦਲ ਪਰਿਵਾਰ ਖਿਲਾਫ ਬਿਆਨਬਾਜ਼ੀ ਕਰਕੇ ਆਪਣੀ ਸਿਆਸਤ ਚਮਕਾਈ ਹੈ। ਰਾਜਾ ਵੜਿੰਗ ਹਰ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਆਪਣੀ ਪਤਨੀ ਦੀ ਹਾਰ ਨੂੰ ਟਾਲ ਨਹੀਂ ਸਕਿਆ। ਰਾਜਾ ਵੜਿੰਗ ਨੇ ਗਿੱਦੜਬਾਹਾ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ, ਸਿਰਫ ਆਪਣੀ ਜਾਇਦਾਦ ਬਣਾਈ ਹੈ। ਉਨ੍ਹਾਂ ਕਿਹਾ ਕਿ 71 ਹਜ਼ਾਰ ਲੋਕਾਂ ਨੇ ਡਿੰਪੀ ਨੂੰ ਚੁਣਿਆ ਹੈ। ਲੋਕਾਂ ਦੀ ਚੋਣ ਗਲਤ ਨਹੀਂ ਹੋ ਸਕਦੀ।
Author : Malout Live