ਮਲੋਟ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ

ਮਲੋਟ ਦੇ ਵਿਸ਼ਕਰਮਾ ਗੁਰੂਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਦੀਆਂ ਸੰਗਤਾਂ ਤੋਂ ਇਲਾਵਾ ਅਲੱਗ-ਅਲੱਗ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਲਗਵਾਈ ਅਤੇ ਰਾਗੀ-ਢਾਡੀਆਂ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਮਲੋਟ : ਮਲੋਟ ਦੇ ਵਿਸ਼ਕਰਮਾ ਗੁਰੂਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਭਰ ਦੀਆਂ ਸੰਗਤਾਂ ਤੋਂ ਇਲਾਵਾ ਅਲੱਗ-ਅਲੱਗ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਲਗਵਾਈ ਅਤੇ ਰਾਗੀ-ਢਾਡੀਆਂ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ।

ਇਸ ਮੌਕੇ ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ, ਉੱਥੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਇਲਾਵਾ ਅਕਾਲੀ ਦਲ ਤੋ ਸਾਬਕਾ ਵਧਾਇਕ ਹਰਪ੍ਰੀਤ ਸਿੰਘ ਅਤੇ ਹੋਰ ਰਾਜਨੀਤਕ ਆਗੂਆਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਸਾਬਕਾ ਵਧਾਇਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਬਾਬਾ ਵਿਸ਼ਕਰਮਾ ਜੀ ਪ੍ਰਗਟ ਹੋਏ ਸਨ, ਜਿਨ੍ਹਾਂ ਨੇ ਹੱਥੀਂ ਕੰਮ ਕਰਕੇ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਇਸ ਦਿਨ ਮਿਸਤਰੀ ਭਾਈਚਾਰਾ ਅਤੇ ਮਜਦੂਰ ਆਪਣੇ ਔਜ਼ਾਰਾਂ ਦੀ ਪੂਜਾ ਕਰਦੇ ਹਨ ਅਤੇ ਬਾਬਾ ਜੀ ਨੂੰ ਯਾਦ ਕਰਦੇ ਹਨ

Author : Malout Live