ਸ਼੍ਰੀ ਮੁਕਤਸਰ ਸਾਹਿਬ ਰਾਤ ਵਿੱਚ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ
ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ,
ਜਿਨ੍ਹਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐੱਸ.ਐਮ.ਐੱਸ ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ’ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 20 ਨਵੰਬਰ 2026 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live



