ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐਸ ਨਗਰ (ਮੋਹਾਲੀ) ਦੇ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਫਰਵਰੀ/ਮਾਰਚ 2026 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਕਰਵਾਈਆਂ ਜਾ ਰਹੀਆਂ ਹਨ।
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live



