ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰੀਖਿਆ ਕੇਂਦਰ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 04 ਮਈ 2025 ਨੂੰ ਨੈਸ਼ਨਲ ਟੈਸਟਿੰਗ ਏਜੰਸੀ ਦਿੱਲੀ ਵੱਲੋਂ ਨੀਟ (ਯੂ.ਜੀ) 2025 ਦੀ ਪ੍ਰੀਖਿਆ ਲਈ ਸਥਾਪਿਤ ਕੀਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰੀਖਿਆ ਕੇਂਦਰ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ ਇੱਕ ਪਰਿਵਾਰਿਕ ਮੈਂਬਰ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 04 ਮਈ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author : Malout Live