ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਪੱਤਰ ਅਨੁਸਾਰ ਅਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ 29 ਮਈ 2025 ਤੋਂ 10 ਜੂਨ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦਾ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਗਿਆ ਹੈ। ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ ਇੱਕ ਪਰਿਵਾਰਿਕ ਮੈਂਬਰ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 29 ਮਈ 2025 ਤੋਂ 10 ਜੂਨ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live