ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ ਅਤੇ ਗੋਲੀਆਂ ਦੀ ਦੁਰਵਰਤੋਂ ‘ਤੇ ਲਗਾਈ ਰੋਕ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟਰੇਟ ਸ਼੍ਰੀ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 19 ਜੂਨ 2026 ਤੋਂ 17 ਅਗਸਤ 2026 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live



