ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ‘ਤੇ ਲੱਗੀ ਰੋਕ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟਰੇਟ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ,
ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 12 ਦਸੰਬਰ 2025 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live