ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ- ਜਿਲ੍ਹਾ ਮੈਜਿਸਟਰੇਟ
ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 13 ਅਕਤੂਬਰ 2024 ਦੀ ਸ਼ਾਮ 6:00 ਵਜੇ ਤੋਂ ਮਿਤੀ 15 ਅਕਤੂਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ਼, ਬੀ.ਐੱਲ.ਓ, ਸੈਕਟਰ ਅਫ਼ਸਰ, ਚੋਣਾਂ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ। ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ। ਇਹ ਹੁਕਮ ਸਰਕਾਰੀ ਫੰਕਸ਼ਨਾਂ, ਵਿਆਹ ਸ਼ਾਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live