ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਮਲੋਟ ਵੱਲੋਂ ਮਨਾਇਆ ਗਿਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ

ਸਮੂਹ ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮਲੋਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਛੋੜਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਦੀਵੇ ਬਾਲ ਕੇ ਫਰੂਟ ਅਤੇ ਮਠਿਆਈਆਂ ਤਕਸੀਮ ਕੀਤੀਆਂ ਗਈਆਂ ਅਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ ਗਈਆਂ।

ਮਲੋਟ : ਸਮੂਹ ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮਲੋਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਛੋੜਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਦੀਵੇ ਬਾਲ ਕੇ ਫਰੂਟ ਅਤੇ ਮਠਿਆਈਆਂ ਤਕਸੀਮ ਕੀਤੀਆਂ ਗਈਆਂ ਅਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਮਾਰਿਗ ਮੋਤੀ ਅਤੇ ਜਗਤੁ ਗੁਰੂ ਬਾਬਾ ਕਿਤਾਬਾਂ ਤਕਸੀਮ ਕੀਤੀਆਂ ਗਈਆਂ। ਡਾ. ਗਿੱਲ ਨੇ ਚੌਂਕ ਦੀ ਅਤਿ ਸੁੰਦਰਤਾ ਲਈ ਸੰਗਤਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਡਾ. ਗਿੱਲ ਅਤੇ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ ਨੂੰ ਹੈ, ਇਸੇ ਤਰ੍ਹਾਂ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ 25 ਨਵੰਬਰ ਨੂੰ ਹੈ। ਇਸ ਤੋਂ ਪਹਿਲਾਂ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਦੇ ਸੁੰਦਰੀਕਰਨ ਦਾ ਕੰਮ ਮੁਕੰਮਲ ਕਰਵਾਇਆ ਜਾਵੇ। ਇਸ ਮੌਕੇ ਪ੍ਰਧਾਨ ਨੱਛਤਰ ਸਿੰਘ ਫੌਜੀ, ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ, ਪ੍ਰਧਾਨ ਹਰਮੰਦਰ ਸਿੰਘ ਹਰੀ, ਪ੍ਰਧਾਨ ਹਰਦਿਆਲ ਸਿੰਘ,ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ ਪੀ.ਏ. ਮਨਜੀਤ ਸਿੰਘ, ਸੁਖਮੰਦਰ ਸਿੰਘ ਗਿੱਲ, ਮਾਸਟਰ ਹਰਜਿੰਦਰ ਸਿੰਘ, ਦੇਸ ਰਾਜ ਸਿੰਘ, ਕਸ਼ਮੀਰ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਅਤੇ ਸਮੂਹ ਮੈਂਬਰ ਹਾਜ਼ਿਰ ਸਨ।

Author : Malout Live