ਜਿਲ੍ਹੇ ਦੇ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਕੀਤਾ ਗਿਆ ਬੇਸਲਾਈਨ ਸਰਵੇ

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਂਗਾ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦਾ ਬੇਸਲਾਈਨ ਸਰਵੇ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਂਗਾ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦਾ ਬੇਸਲਾਈਨ ਸਰਵੇ ਕਰਵਾਇਆ ਗਿਆ। ਇਸ ਸਰਵੇ ਦੇ ਦੌਰਾਨ ਉਪ-ਜਿਲਾ ਸਿੱਖਿਆ ਅਫਸਰ ਸ਼੍ਰੀ ਰਜਿੰਦਰ ਕੁਮਾਰ ਜਿਲ੍ਹਾ ਰਿਸੋਰਸ ਕੋਆਰਡੀਨੇਟਰ ਸਰਦਾਰ ਗੁਰਮੇਲ ਸਿੰਘ ਸਾਗੂ ਤੇ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਦੇ ਜਿਲ੍ਹਾ ਨੋਡਲ ਅਫਸਰ ਡਾ. ਦੀਪਿਕਾ ਗਰਗ ਮੌਜੂਦ ਸਨ। ਜਿਲ੍ਹੇ ਦੇ ਸਮੂਹ ਬੀ.ਆਰ.ਸੀ ਦੁਆਰਾ ਵੱਖ-ਵੱਖ ਸਕੂਲਾਂ ਵਿੱਚ ਦੌਰਾ ਕੀਤਾ ਗਿਆ ਅਤੇ ਪਾਇਆ ਗਿਆ ਕਿ ਸਮੂਹ ਵਿਦਿਆਰਥੀਆਂ ਦੁਆਰਾ ਇਸ ਸਰਵੇ ਲਈ ਪੂਰੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਿਖਾਈ ਗਈ ਹੈ।

ਇਸ ਸਰਵੇ ਦੇ ਦੌਰਾਨ ਦੇਖਿਆ ਗਿਆ ਕਿ ਸਕੂਲ ਦੇ ਵਿੱਚ ਸਮੂਹ ਸਟਾਫ ਦੇ ਨਾਲ ਸਾਰੇ ਪਿੰਡ ਵਾਲੇ ਵੀ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਵਿੱਚ ਸਰਕਾਰ ਦੇ ਨਾਲ ਹਨ। ਡਾ. ਦੀਪਿਕਾ ਗਰਗ ਦੁਆਰਾ ਦੱਸਿਆ ਗਿਆ ਕਿ ਇਸ ਸਰਵੇ ਤੋਂ ਬਾਅਦ ਪੰਜਾਬ ਸਰਕਾਰ ਦੁਆਰਾ ਇਸ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਪਾਠਕ੍ਰਮ ਵਿੱਚ ਸ਼ਾਮਿਲ ਕੀਤਾ ਜਾਵੇਗਾ।

Author : Malout Live