ਵੱਡੀ ਖਬਰ- ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਹੋਇਆ ਵਾਧਾ
ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਮਲੋਟ (ਪੰਜਾਬ) : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਇੱਥੇ ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਇਹ ਛੁੱਟੀਆਂ 31 ਦਸੰਬਰ ਤੱਕ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਹੁਣ ਜਿਆਦਾ ਸਰਦੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਛੁੱਟੀਆਂ ਵਿੱਚ ਵਾਧਾ ਕਰਕੇ 07 ਦਸੰਬਰ ਤੱਕ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਸਕੂਲ ਹੁਣ 08 ਦਸੰਬਰ ਨੂੰ ਖੁੱਲਣਗੇ।
Author : Malout Live



