ਵੱਡੀ ਖਬਰ - ਭਾਰਤੀ ਕ੍ਰਿਕੇਟ ਟੀਮ ਦੇ ਮਸ਼ਹੂਰ ਖਿਡਾਰੀ ਰਵੀਚੰਦਰਨ ਅਸ਼ਵਿਨ ਨੇ ਲਿਆ ਸੰਨਿਆਸ

ਭਾਰਤੀ ਕ੍ਰਿਕੇਟ ਟੀਮ ਦੇ ਮੰਨੇ-ਪ੍ਰਮੰਨੇ ਖਿਡਾਰੀ ਅਤੇ ਖੇਡ ਜਗਤ ਵਿੱਚ ਆਪਣਾ ਨਾਮ ਚਮਕਾਉਣ ਵਾਲੇ ਮਸ਼ਹੂਰ ਕ੍ਰਿਕੇਟਰ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ।

Ravichandran Ashwin Retirement News : ਭਾਰਤੀ ਕ੍ਰਿਕੇਟ ਟੀਮ ਦੇ ਮੰਨੇ-ਪ੍ਰਮੰਨੇ ਖਿਡਾਰੀ ਅਤੇ ਖੇਡ ਜਗਤ ਵਿੱਚ ਆਪਣਾ ਨਾਮ ਚਮਕਾਉਣ ਵਾਲੇ ਮਸ਼ਹੂਰ ਕ੍ਰਿਕੇਟਰ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ। ਅਸਟਰੇਲੀਆ ਨਾਲ ਟੀਮ ਇੰਡੀਆ ਦਾ ਅੱਜ ਉਨ੍ਹਾਂ ਦੇ 3rd ਟੈਸਟ ਮੈਚ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਹਾਜ਼ਰੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਪਣੇ ਸੰਨਿਆਸ ਬਾਰੇ ਦੱਸਿਆ। ਭਾਰਤੀ ਕ੍ਰਿਕੇਟ ਟੀਮ ਵਿੱਚ ਉਨ੍ਹਾਂ ਦਾ ਇਹ ਆਖਰੀ ਦਿਨ ਸੀ। ਹੁਣ ਤੋਂ ਉਹ ਟੀਮ ਇੰਡੀਆ ਲਈ ਕੋਈ ਵੀ ਅੰਤਰਰਾਸ਼ਟਰੀ ਮੈਚ ਨਹੀਂ ਖੇਡਣਗੇ।

ਜੇਕਰ ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ 38 ਸਾਲ ਦੇ ਅਸ਼ਵਿਨ ਭਾਰਤ ਲਈ ਹੁਣ ਤੱਕ ਸੱਭ ਤੋਂ ਜਿਆਦਾ ਵਿਕਟਾਂ ਲੈਣ ਵਾਲੇ ਦੂਸਰੇ ਗੇਂਦਬਾਜ ਹਨ। ਹੁਣ ਤੱਕ ਉਨ੍ਹਾਂ ਨੇ 537 ਟੈਸਟ ਵਿਕਟਾਂ, 156 ODI ਵਿਕਟਾਂ, 72 T-20 ਅਤੇ IPL ਵਿੱਚੋਂ 180 ਵਿਕਟਾਂ ਆਪਣੇ ਨਾਮ ਕੀਤੀਆਂ ਹਨ।

Author : Malout Live