ਵੱਡੀ ਖਬਰ- ਜਾਣੋ ਕਿਓਂ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ ਰਾਸ਼ਨ ਕਾਰਡ

ਸਰਕਾਰ ਰਾਸ਼ਨ ਕਾਰਡਾਂ ਨੂੰ ਬੰਦ ਕਰਨ ਜਾ ਰਹੀ ਹੈ ਕਿਉਂਕਿ ਹੁਣ ਲਾਭਪਾਤਰੀਆਂ ਨੂੰ ਚਿੱਪ ਆਧਾਰਿਤ ਸਮਾਰਟ ਕਾਰਡ ਬਣਾ ਕੇ ਦਿੱਤੇ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ।

ਪੰਜਾਬ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਸਰਕਾਰ ਰਾਸ਼ਨ ਕਾਰਡਾਂ ਨੂੰ ਬੰਦ ਕਰਨ ਜਾ ਰਹੀ ਹੈ ਕਿਉਂਕਿ ਹੁਣ ਲਾਭਪਾਤਰੀਆਂ ਨੂੰ ਚਿੱਪ ਆਧਾਰਿਤ ਸਮਾਰਟ ਕਾਰਡ ਬਣਾ ਕੇ ਦਿੱਤੇ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਜਲਦੀ ਹੀ ਇਸ ਵੱਲ ਅਹਿਮ ਕਦਮ ਚੁੱਕਣ ਜਾ ਰਹੀ ਹੈ। ਚਿੱਪ ਆਧਾਰਿਤ ਸਮਾਰਟ ਕਾਰਡਾਂ 'ਤੇ ਹੀ ਹੁਣ ਸੂਬਾ ਵਾਸੀਆਂ ਨੂੰ ਰਾਸ਼ਨ ਮਿਲੇਗਾ ਅਤੇ ਪਰਿਵਾਰ ਦੇ ਹਰ ਮੈਂਬਰ ਦਾ ਡਾਟਾ ਆਨਲਾਈਨ ਰਹੇਗਾ।

ਇਸ ਦੇ ਨਾਲ ਹੀ ਫਰਜ਼ੀ ਲੋਕਾਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਇਸ ਸਿਸਟਮ ਰਾਹੀਂ ਡਿਪੂ ਹੋਲਡਰ ਵੀ ਧੋਖਾਧੜੀ ਨਹੀਂ ਕਰ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਨੇ ਉਕਤ ਸਿਸਟਮ ਸੰਬੰਧੀ 14 ਹਜ਼ਾਰ ਤੋਂ ਜ਼ਿਆਦਾ ਪੀ.ਓ.ਐੱਸ ਮਸ਼ੀਨਾਂ ਦਾ ਪ੍ਰਬੰਧ ਕੀਤਾ ਹੈ।

Author : Malout Live