ਵੱਡੀ ਖਬਰ- ਸੁਖਬੀਰ ਬਾਦਲ ਨੇ ਦਿੱਤਾ ਪ੍ਰਧਾਨਗੀ ਤੋਂ ਅਸਤੀਫਾ

ਸੁਖਬੀਰ ਬਾਦਲ ਨੇ ਦਿੱਤਾ ਪ੍ਰਧਾਨਗੀ ਤੋਂ ਅਸਤੀਫਾ

ਮਲੋਟ (ਪੰਜਾਬ) : ਬੀਤੇ ਕੁੱਝ ਦਿਨ੍ਹਾਂ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਕਾਫੀ ਵਿਵਾਦ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਕੁੱਝ ਅਕਾਲੀ ਦਲ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਦਿੱਤਾ ਗਿਆ ਸੀ ਅਤੇ ਬਾਗੀ ਹੋ ਗਏ ਸਨ। ਇਸ ਤੋਂ ਬਾਅਦ ਲਗਾਤਾਰ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਵੀ ਮੰਗ ਚੱਲ ਰਹੀ ਸੀ।

ਇਸੇ ਦੌਰਾਨ ਅਕਾਲ ਤਖਤ ਸਾਹਿਬ ਵੱਲੋਂ ਵੀ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸੇ ਦੌਰਾਨ ਹੁਣ ਸੁਖਬੀਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

Author : Malout Live