ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਸਫਲਤਾ, 08 ਚੋਰੀ ਦੇ ਮੋਟਰਸਾਈਕਲ ਸਮੇਤ 1 ਗ੍ਰਿਫ਼ਤਾਰ
ਜਿਲ੍ਹੇ ਵਿੱਚ ਮੋਟਰਸਾਈਕਲ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ 'ਤੇ ਲਗਾਮ ਲਗਾਉਣ ਲਈ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ 08 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਵਿੱਚ ਮੋਟਰਸਾਈਕਲ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ 'ਤੇ ਲਗਾਮ ਲਗਾਉਣ ਲਈ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ 08 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਗਿੱਦੜਬਾਹਾ ਵਿਖੇ ਮੋਟਰਸਾਈਕਲ ਚੋਰੀ ਦੇ ਮਾਮਲੇ ਹੇਠ ਮੁੱਕਦਮਾ ਨੰਬਰ 96 ਮਿਤੀ 20-07-2025 ਅ/ਧ 303(2), 317(2),238 ਬੀ.ਐਨ.ਐੱਸ, 191,192 ਮੋਟਰਵਹੀਕਲ ਐਕਟ ਅਧੀਨ ਦਰਜ ਕੀਤਾ ਗਿਆ ਅਤੇ ਮੁਕੱਦਮਾ ਦੀ ਤਫਤੀਸ਼ ਦੌਰਾਨ ਸੰਦੀਪ ਸਿੰਘ ਉਰਫ ਗੋਰਾ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਏਕੇ ਖੁਰਦ/ਚੱਕ ਦਾਣਾ ਜਿਲ੍ਹਾ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 08 ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ।
ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵਾਹਨਾਂ ਨੂੰ ਸੁਰੱਖਿਅਤ ਢੰਗ ਨਾਲ ਖੜੇ ਕਰੋ ਅਤੇ ਅਣਜਾਣ ਲੋਕਾਂ ਤੋਂ ਸਾਵਧਾਨ ਰਹੋ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 'ਤੇ ਦਿਓ।
Author : Malout Live