ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਅਪੀਲ ਕੀਤੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਖਤਮ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ।

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਖਤਮ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। 

ਇਸੇ ਦੌਰਾਨ ਉਨ੍ਹਾਂ ਕਿਹਾ ਕਿ ਉੱਚ ਅਹੁਦਿਆਂ ਤੇ ਬੈਠਣ ਵਾਲਿਆਂ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕੀ ਉਹੀ ਅਨਦਾਤਾ ਅੱਜ ਮਰਨ ਵਰਤ ਤੇ ਬੈਠਣ ਲਈ ਮਜ਼ਬੂਰ ਹੋ ਗਏ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਤੋਂ ਅਨਜਾਨ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜਾ ਮੁਆਫ਼ ਕਰ ਸਕਦੀ ਹੈ, ਪਰ ਕਿਸਾਨਾਂ ਦੀ ਮੱਦਦ ਲਈ ਅੱਗੇ ਨਹੀਂ ਆ ਸਕਦੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀਆਂ ਮੰਗਾਂ ਕੇਂਦਰ ਸਰਕਾਰ ਪੇਸ਼ ਕਰਨ ਦੀ ਆਗਿਆ ਨਹੀਂ ਦੇ ਰਹੀ ਜੋ ਕਿ ਬਿਲਕੁੱਲ ਗਲਤ ਹੈ।

Author : Malout Live