ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ
ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਦੇ ਧਰਮਪਤਨੀ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਦੇ ਧਰਮਪਤਨੀ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ।
ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਪੀ.ਸੀ.ਐੱਸ ਵਿਸ਼ੇਸ਼ ਤੌਰ ’ਤੇ ਹਾਜ਼ਿਰ ਰਹੇ। ਇਸ ਮੌਕੇ ਉਨ੍ਹਾਂ ਵੱਲੋਂ ਦਾਣਾ ਮੰਡੀ ਦੇ ਨਾਲ ਝੁੱਗੀਆਂ, ਝੋਪੜੀਆਂ ਦਾ ਦੌਰਾ ਕੀਤਾ ਗਿਆ ਅਤੇ ਗਰੀਬ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮੁਕਤਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਸ਼੍ਰੀ ਜਸਪ੍ਰੀਤ ਸਿੰਘ ਛਾਬੜਾ, ਸ਼੍ਰੀ ਸ਼ਮਸ਼ੇਰ ਸਿੰਘ, ਸ਼੍ਰੀ ਜੋਗਿੰਦਰ ਸਿੰਘ, ਸ਼੍ਰੀ ਸ਼ਿਵਮ ਦੁਬਲ, ਸ਼੍ਰੀ ਨਵਦੀਪ ਸਿੰਘ, ਸ਼੍ਰੀ ਨਰੇਸ਼ ਕੁਮਾਰ ਕਾਂਤੀ, ਸ਼੍ਰੀ ਮਨਿੰਦਰ ਸਿੰਘ ਝਾਂਬ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਿਰ ਸਨ।
Author : Malout Live