ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸੰਬੰਧੀ ਲਗਾਇਆ ਗਿਆ ਬਲਾਕ ਪੱਧਰੀ ਕੈਂਪ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਅਗਾਉਂ ਵਿਉਂਤਬੰਦੀ ਕਰਨ ਸੰਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਅਗਾਉਂ ਵਿਉਂਤਬੰਦੀ ਕਰਨ ਸੰਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤੀ ਗਈ। ਖੇਤੀਬਾੜੀ ਅਫ਼ਸਰ ਬਲਾਕ ਲੰਬੀ ਡਾ. ਵਿਜੇ ਸਿੰਘ ਵੱਲੋਂ ਕੈਂਪ ਵਿੱਚ ਆਏ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਕੈਂਪ ਦੀ ਕਾਰਵਾਈ ਆਰੰਭ ਕਰਵਾਈ। ਇਸ ਮੌਕੇ ਡਾ. ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਲੰਬੀ ਵੱਲੋਂ ਕਿਸਾਨਾਂ ਨੂੰ ਨਰਮੇਂ ਦੀ ਫਸਲ ਵਿੱਚ ਖਾਦ ਪ੍ਰਬੰਧਨ, ਕੀਟ ਪ੍ਰਬੰਧਨ ਅਤੇ ਮੀਂਹ ਦੇ ਮੌਸਮ ਵਿੱਚ ਫਸਲ ਦੀ ਸੰਭਾਲ ਸੰਬੰਧੀ ਅਹਿਮ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ।

ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਲੰਬੀ ਵੱਲੋਂ ਝੋਨੇ ਦੀ ਫਸਲ ਵਿੱਚ ਖਾਦ ਪ੍ਰਬੰਧਨ ਸੰਬੰਧੀ ਅਹਿਮ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ। ਇਸ ਮੌਕੇ ਡਾ. ਕਰਨਜੀਤ ਸਿੰਘ ਪੀ.ਡੀ.ਆਤਮਾ ਵੱਲੋਂ ਬਾਸਮਤੀ ਦੀ ਫਸਲ ਵਿੱਚ ਖੇਤੀ ਖਰਚੇ ਘੱਟ ਕਰਨ ਸੰਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਮਹਿਕਮੇ ਦੀਆਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਜਿਵੇ ਕਿ ਕਿਸਾਨ ਹੈੱਲਪ ਡੈਸਕ, ਸਬਸਿਡੀ ਸੰਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਹਿਕਮੇ ਨਾਲ ਰਾਬਤਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸਤਨਾਮ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਦਾ ਸਾਰਾ ਪ੍ਰਬੰਧ ਸ਼੍ਰੀ ਰਮਨਦੀਪ ਸਿੰਘ ਬੀ.ਟੀ.ਐਮ, ਸ਼੍ਰੀ ਦਿਲਪ੍ਰੀਤ ਸਿੰਘ ਏ.ਐੱਸ.ਆਈ ਅਤੇ ਜਗਦੀਪ ਸਿੰਘ ਏ.ਟੀ.ਐਮ ਵੱਲੋਂ ਕੀਤਾ ਗਿਆ।

Author : Malout Live