ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਕੀਤਾ ਆਯੋਜਨ

ਪਿੰਡ ਨੰਦਗੜ੍ਹ ਵਿਖੇ ‘ਖੇਤ ਬਚਾਓ ਅਭਿਆਨ' ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਕਰਵਾਇਆ ਗਿਆ। ਕੈਂਪ ਦੌਰਾਨ ਡਾ. ਸ਼ਵਿੰਦਰ ਸਿੰਘ ਨੇ ਨਰਮੇ ਦੀ ਕਾਸ਼ਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਸਮੱਸਿਆਵਾਂ ਦੇ ਹੱਲ ਸਾਂਝੇ ਕੀਤੇ। ਕੈਂਪ ਵਿੱਚ ਪਿੰਡ ਨੰਦਗੜ੍ਹ ਦੇ ਸਰਪੰਚ ਰਾਜਵਿੰਦਰ ਸਿੰਘ, ਵੱਡੀ ਗਿਣਤੀ ਵਿੱਚ ਕਿਸਾਨ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਨੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ' ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਕਰਵਾਇਆ ਗਿਆ। ਕੈਂਪ ਦੌਰਾਨ ਡਾ. ਸ਼ਵਿੰਦਰ ਸਿੰਘ ਨੇ ਨਰਮੇ ਦੀ ਕਾਸ਼ਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਸਮੱਸਿਆਵਾਂ ਦੇ ਹੱਲ ਸਾਂਝੇ ਕੀਤੇ। ਕੇ.ਵੀ.ਕੇ. ਗੋਨੇਆਣਾ ਤੋਂ ਡਾ. ਗੁਰਵਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਜੋਬਨਦੀਪ ਸਿੰਘ ਨੇ ਨਦੀਨਾਂ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਸੁਝਾਅ ਦਿੱਤੇ। ਡਾ. ਅਮਰਦੀਪ ਕੌਰ ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੀ ਵਿਧੀ ਬਾਰੇ ਜਾਣੂੰ ਕਰਵਾਇਆ, ਜਦਕਿ ਡਾ. ਮਨਮੀਤ ਕੌਰ ਨੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਰਜਿਸਟਰੀ ਆਈ.ਡੀ. ਬਣਾਉਣ ਬਾਰੇ ਜਾਣਕਾਰੀ ਦਿੱਤੀ।

ਮੁੱਖ ਮਹਿਮਾਨ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ, ਖੇਤੀ ਲਾਗਤ ਘਟਾਉਣ ਅਤੇ ਵਿਭਾਗੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਡਾ. ਰਾਜਵਿੰਦਰ ਸਿੰਘ ਨੇ ਸਬਸਿਡੀ ਸਕੀਮਾਂ, ਮਿੱਟੀ ਜਾਂਚ, ਸੌਇਲ ਹੈਲਥ ਕਾਰਡ, ਫ਼ਸਲੀ ਚੱਕਰ ਵਿੱਚ ਬਦਲਾਅ, ਝੋਨੇ ਦੀ ਸਿੱਧੀ ਬਿਜਾਈ ਅਤੇ ਹਰੀ ਖਾਦ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਕੈਂਪ ਵਿੱਚ ਪਿੰਡ ਨੰਦਗੜ੍ਹ ਦੇ ਸਰਪੰਚ ਰਾਜਵਿੰਦਰ ਸਿੰਘ, ਵੱਡੀ ਗਿਣਤੀ ਵਿੱਚ ਕਿਸਾਨ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਮਨਮੀਤ ਸਿੰਘ ਨੇ ਕੀਤਾ, ਜਦਕਿ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਵਿਭਾਗੀ ਸਟਾਫ਼ ਨੇ ਨਿਭਾਈ।

Author : Malout Live