ਡੀ.ਏ.ਵੀ ਕਾਲਜ ਮਲੋਟ ਵਿਖੇ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮੌਕੇ ਲਗਾਇਆ ਗਿਆ ਖੂਨਦਾਨ ਕੈਂਪ
ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮੌਕੇ ਡੀ.ਏ.ਵੀ ਕਾਲਜ ਮਲੋਟ ਵੱਲੋਂ ਸਿਵਲ ਹਸਪਤਾਲ ਮਲੋਟ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ ਅਤੇ ਐੱਨ.ਸੀ.ਸੀ ਵਿਭਾਗਾਂ ਵੱਲੋਂ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਮਲੋਟ : ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮੌਕੇ ਡੀ.ਏ.ਵੀ ਕਾਲਜ ਮਲੋਟ ਵੱਲੋਂ ਸਿਵਲ ਹਸਪਤਾਲ ਮਲੋਟ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਕਾਲਜ ਦੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ ਅਤੇ ਐੱਨ.ਸੀ.ਸੀ ਵਿਭਾਗਾਂ ਵੱਲੋਂ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ, ਐੱਨ.ਐੱਸ.ਐੱਸ ਵਲੰਟੀਅਰਾਂ, ਐੱਨ.ਸੀ.ਸੀ ਕੈਡਿਟਾਂ ਅਤੇ ਸਟਾਫ਼ ਮੈਂਬਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਸਿਵਲ ਹਸਪਤਾਲ ਮਲੋਟ ਦੇ ਐੱਸ.ਐੱਮ.ਓ ਡਾ. ਰਾਜਿੰਦਰ ਕੁਮਾਰ ਨੇ ਖੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਸੇਵਾ ਹੈ, ਜੋ ਲੋੜਵੰਦ ਮਰੀਜ਼ਾਂ ਲਈ ਜੀਵਨਦਾਨ ਸਾਬਿਤ ਹੋ ਸਕਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੀ ਮੈਡੀਕਲ ਟੀਮ ਨੇ ਵੀ ਕੈਂਪ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਿਯਮਿਤ ਤੌਰ ’ਤੇ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਦੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ ਅਤੇ ਐੱਨ.ਸੀ.ਸੀ ਵਿਭਾਗਾਂ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਵਿਦਿਆਰਥੀਆਂ, ਵਲੰਟੀਅਰਾਂ, ਕੈਡਿਟਾਂ, ਸਟਾਫ਼ ਅਤੇ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ।
Author : Malout Live



