ਡੀ.ਏ.ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਲਗਾਇਆ ਗਿਆ ਖ਼ੂਨਦਾਨ ਕੈਂਪ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਡੀ.ਏ.ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਦੀ ਦਲ-ਦਲ 'ਚੋਂ ਬਾਹਰ ਕੱਢਣਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਡੀ.ਏ.ਵੀ ਕਾਲਜ ਮਲੋਟ ਵਿਖੇ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਦੀ ਦਲ-ਦਲ 'ਚੋਂ ਬਾਹਰ ਕੱਢਣਾ ਹੈ। ਨਸ਼ਾ ਮੁਕਤੀ ਅਭਿਆਨ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਨਪਾਲ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੀ ਜ਼ਿੰਦਗੀ 'ਚੋ ਬਾਹਰ ਕੱਢ ਕੇ ਵਧੀਆ ਤੇ ਖੁਸ਼ਹਾਲ ਜ਼ਿੰਦਗੀ ਜਿਉਣ ਲਈ ਪੰਜਾਬ ਸਰਕਾਰ ਵੱਲੋਂ ਅਨੇਕਾਂ ਮੌਕੇ ਪੈਦਾ ਕੀਤੇ ਗਏ ਹਨ। ਨੌਜਵਾਨਾਂ ਨੂੰ ਇਨ੍ਹਾਂ ਦਾ ਲਾਭ ਉਠਾਉਂਦੇ ਹੋਏ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਕੋਲ ਆ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹਜ਼ਾਰਾਂ ਨੌਜਵਾਨ ਓਟਸ ਕਲੀਨਿਕ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਆਪਣਾ ਇਲਾਜ ਕਰਵਾ ਕੇ ਖ਼ੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਲਈ ਸਵੈ-ਇੱਛਾ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ ਤੇ ਕੋਈ ਵੀ ਨੌਜਵਾਨ ਨਸ਼ਿਆਂ ਭਰੀ ਜ਼ਿੰਦਗੀ ਨੂੰ ਖ਼ੁਸ਼ੀਆਂ ਭਰੀ ਜ਼ਿੰਦਗੀ 'ਚ ਤਬਦੀਲ ਕਰ ਸਕਦਾ ਹੈ। ਇਸ ਮੌਕੇ ਡਾ. ਚੇਤਨ ਖੁਰਾਣਾ ਨੇ ਜਾਣਕਾਰੀ ਦਿੱਤੀ ਕਿ ਖੂਨਦਾਨ ਇੱਕ ਮਹਾਂਦਾਨ ਹੈ। ਇਸ ਨਾਲ ਕਈ ਲੋਕਾਂ ਦੀ ਜਿੰਦਗੀ ਬਚਾਈ ਜਾ ਸਕਦੀ ਹੈ। ਐੱਨ.ਐੱਸ.ਐੱਸ ਅਤੇ ਐੱਨ.ਸੀ.ਸੀ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਅਭਿਆਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਵਿੱਚ 20 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਸਮੇਂ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਐੱਸ.ਕੇ ਗਰੋਵਰ ਵੱਲੋਂ ਕੈਂਪ ਵਿੱਚ ਸਹਿਯੋਗ ਦੇਣ ਲਈ ਸਾਰਿਆਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਜੀਵ ਨਾਗਪਾਲ, ਅਭਿਨਵ ਵਾਟਸ, ਡਾ. ਜਸਬੀਰ ਕੌਰ, ਡਾ. ਮੁਕਤਾ ਮੁਤਣੇਜਾ, ਡਾ. ਵਿਨੀਤ ਕੁਮਾਰ, ਪ੍ਰੋਫ਼ੈਸਰ ਰਿੰਪੂ ਭਟੇਜਾ, ਪ੍ਰੋ. ਸਾਹਿਲ ਗੁਲਾਟੀ, ਪ੍ਰੋ. ਵਿੱਕੀ ਕਾਲਰਾ, ਰਿਤਿਕਾ, ਰਜਨੀ ਅਤੇ ਹੋਰ ਹਾਜ਼ਿਰ ਸਨ।
Author : Malout Live